Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਥੈਚਰ ਸਰਕਾਰ ਨੇ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ‘ਤੇ ਵੀ ਪਰਦਾ ਪਾਉਣ ਦੀ ਕੀਤੀ ਸੀ ਕੋਸ਼ਿਸ਼

ਥੈਚਰ ਸਰਕਾਰ ਨੇ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ‘ਤੇ ਵੀ ਪਰਦਾ ਪਾਉਣ ਦੀ ਕੀਤੀ ਸੀ ਕੋਸ਼ਿਸ਼

ਲੰਡਨ (25 ਜੂਨ, 2015): ਸ੍ਰੀ ਦਰਬਾਰ ਸਾਹਿਬ ‘ਤੇ ਜੂਨ1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਤੋਂ ਬਾਅਦਭਾਰਤ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ‘ਤੇ ਦਬਾਅ ਪਾ ਕੇ ਅਤੇ ਗਲਤ ਜਾਣਕਾਰੀਆਂ ਦੇ ਕੇ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਦਕਾ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ‘ਤੇ ਵੀ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਅਜਿਹੀ ਜਾਣਕਾਰੀ ਬਰਤਾਨੀਆਂ ਦੇ ਲੀਕ ਹੋਏ ਦਸਤਾਵੇਜ਼ਾਂ ਤੋਂ ਪ੍ਰਾਪਤ ਹੋਈ ਹੈ, ਇਹ ਵੀ ਸਾਹਮਣੇ ਆਇਆ ਹੈ।

ਇੰਗਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ
ਇੰਗਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ

ਬਰਤਾਨੀਆਂ ਦੀ ਥੈਚਰ ਸਰਕਾਰ ਨੇ 1984 ‘ਚ ਸ੍ਰੀ ਦਰਬਾਰ ਸਾਹਿਬ ਤੇ ਹਮਲੇ ‘ਚ ਭਾਰਤੀ ਸਰਕਾਰ ਦੀ ਮਦਦ ਕੀਤੀ ਸੀ, ਜਿਸ ਦਾ ਮੁੱਖ ਮਕਸਦ ਭਾਰਤ ਨੂੰ ਹਥਿਆਰ ਵੇਚਣ ਦੀਆਂ ਸੰਧੀਆਂ ਨੂੰ ਪੱਕਾ ਕਰਨਾ ਸੀ। ਇਸ ਦੇ ਨਾਲ ਹੀ ਭਾਰਤ ਦਾ ਸੋਵੀਅਤ ਯੂਨੀਅਨ ਨਾਲੋਂ ਕਿਸੇ ਤਰ੍ਹਾਂ ਨਾਤਾ ਤੋੜਣ ਦੀ ਕੋਸ਼ਿਸ਼ ਸੀ।

ਮਾਸਕੋ ਵਿਖੇ 13 ਮਾਰਚ 1985 ਨੂੰ ਚਾਰਲਸ ਪਾਵਲ (ਹੁਣ ਕੰਜ਼ਰਵੇਟਿਵ ਪਾਰਟੀ ਵੱਲੋਂ ਹਾਊਸ ਆਫ ਲਾਰਡ ਦਾ ਮੈਂਬਰ) ਉਸ ਵੇਲੇ ਮਾਰਗਰੇਟ ਥੈਚਰ ਦਾ ਪ੍ਰਾਈਵੇਟ ਸੈਕਟਰੀ ਦੇ ਰਿਕਾਰਡ ਅਨੁਸਾਰ ਮਿਸਜ਼ ਥੈਚਰ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਜਿਆ ਉੱਲ ਹੱਕ ਨੂੰ ਦੱਸਿਆ ਸੀ ਕਿ ਯੂ. ਕੇ. ‘ਚ ਖਾਲਿਸਤਾਨ ਪੱਖੀ ਸਿੱਖਾਂ ਨੂੰ ਲੈ ਕੇ ਬਰਤਾਨੀਆਂ ਦੀ ਭਾਰਤ ਨਾਲ ਸਮੱਸਿਆ ਹੈ। ਇਸ ਮੌਕੇ ਪਾਕਿਸਤਾਨ ਦੇ ਰਾਸ਼ਟਰਪਤੀ ਨੇ ਵੀ ਜਹਾਜ਼ ਅਗਵਾਕਾਰਾਂ ਦੇ ਕੇਸ ਨੂੰ ਲੈ ਕੇ ਭਾਰਤ/ਪਾਕਿ ਸਬੰਧਾਂ ਬਾਰੇ ਪੈ ਰਹੇ ਦਬਾਅ ਦੀ ਚਰਚਾ ਕੀਤਾ ਸੀ।

ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਹੈ ਕਿ ਸਿੱਖਾਂ ਨਾਲ ਵਾਪਰੇ ਦੁਖਾਂਤ ਦੀਆਂ ਘਟਨਾਵਾਂ ਨਾਲ ਯੂ ਕੇ ਸਰਕਾਰ ਦੇ ਸਬੰਧਾਂ ਬਾਰੇ ਆਏ ਦਿਨ ਕਿਸੇ ਨਾ ਕਿਸੇ ਨਵੇਂ ਸਰਕਾਰੀ ਪੈਂਤੜੇ ਦੇ ਦਸਤਾਵੇਜ਼ ਸਾਹਮਣੇ ਆ ਰਹੇ ਹਨ। ਇਨ੍ਹਾਂ ਦਸਤਾਵੇਜ਼ਾਂ ਦੇ ਸਾਹਮਣੇ ਆਉਣ ਨਾਲ ਸਿੱਖ ਭਾਈਚਾਰਾ ਸਰਕਾਰ ਪਾਸੋਂ ਇਨਾਂ ਘਟਨਾਵਾਂ ਦੀ ਜਨਤਕ ਅਤੇ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: