Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਮੁੱਖ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਡਾ. ਰੂਪ ਸਿੰਘ ਨੂੰ ਸੌਂਪੀ

ਸ਼੍ਰੋਮਣੀ ਕਮੇਟੀ ਨੇ ਮੁੱਖ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਡਾ. ਰੂਪ ਸਿੰਘ ਨੂੰ ਸੌਂਪੀ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ। ਪ੍ਰੋ: ਬਡੂੰਗਰ ਵੱਲੋਂ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰ ਸੌਂਪੀ ਗਈ ਹੈ।

ਦੱਸਣਯੋਗ ਹੈ ਕਿ ਡਾ. ਰੂਪ ਸਿੰਘ 1989 ਵਿਚ ਬਤੌਰ ਸੰਪਾਦਕ ਭਰਤੀ ਹੋਏ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਜ਼ਿੰਮੇਵਾਰ ਪ੍ਰਬੰਧਕ ਦੇ ਅਹੁਦਿਆਂ ‘ਤੇ ਡਿਊਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਨਿਯੁਕਤ ਹੋਣ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਵੇਖਦੇ ਸਨ।dr. roop singh

ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਕੱਤਰ ਨੇ ਕਿਹਾ ਕਿ ਉਹ ਪ੍ਰੋ: ਬਡੂੰਗਰ ਵੱਲੋਂ ਸੌਂਪੀ ਇਸ ਅਹਿਮ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: