Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਮਰਨਜੀਤ ਸਿੰਘ ਮਾਨ ਮੁਤਾਬਕ ਪੰਜਾਂ ਸਿੰਘਾਂ ਨੂੰ ਹਮਾਇਤ ਦੇਣ ਵਾਲਿਆਂ ਦਾ ‘ਆਪ’ ਨਾਲ ਹੋਇਆ ਸਮਝੌਤਾ

ਸਿਮਰਨਜੀਤ ਸਿੰਘ ਮਾਨ ਮੁਤਾਬਕ ਪੰਜਾਂ ਸਿੰਘਾਂ ਨੂੰ ਹਮਾਇਤ ਦੇਣ ਵਾਲਿਆਂ ਦਾ ‘ਆਪ’ ਨਾਲ ਹੋਇਆ ਸਮਝੌਤਾ

ਮਲੋਟ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਜਿਹੜੀਆਂ ਸਿੱਖ ਜਥੇਬੰਦੀਆਂ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਹਮਾਇਤ ਦੇ ਰਹੇ ਹਨ, ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਡੀਲ (ਸਮਝੌਤਾ) ਹੋ ਗਈ ਹੈ। ਸ. ਮਾਨ ਨੇ ਕਿਹਾ ਕਿ ਜਿਹੜੇ ਪੰਜਾਂ ਸਿੰਘਾਂ ਨੂੰ ਹਮਾਇਤ ਕਰ ਰਹੇ ਹਨ ਉਹ 10 ਨਵੰਬਰ, 2016 ਦੇ ਤਲਵੰਡੀ ਸਾਬੋ ਦੇ ਇਕੱਠ ਬਾਰੇ ਸਿੱਖਾਂ ‘ਚ ਭੁਲੇਖਾ ਪੈਦਾ ਕਰ ਰਹੇ ਹਨ। ਸ. ਮਾਨ ਮਲੋਟ ਵਿਖੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰ ਰਹੇ ਸਨ।

ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮਾਨ ਦਲ, ਯੁਨਾਇਟਿਡ ਅਕਾਲੀ ਦਲ ਅਤੇ ਹੋਰ ਸਿੱਖ ਧੜੇ ਜਿਹੜੇ 10 ਨਵੰਬਰ ਦੇ ਤਲਵੰਡੀ ਸਾਬੋ ਦੇ ਇਕੱਠ ਨੂੰ ਸਮਰਥਨ ਦੇ ਰਹੇ ਹਨ, ਉਹ ਇਕੱਠੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਂ ਸਿੰਘਾਂ ਨੂੰ ਹਮਾਇਤ ਦੇਣ ਵਾਲੇ ਬਹੁਗਿਣਤੀ ਧੜੇ ਉਹ ਹਨ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ।

ਵੀਡੀਓ ਵੇਖੋ:

ਵੀਡੀਓ ਵੇਖੋ
ਵੀਡੀਓ ਵੇਖੋ …

ਸ. ਮਾਨ ਨੇ ਕਿਹਾ ਕਿ ਇਹ ਉਹ ਧੜੇ ਹਨ ਜਿਹੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ‘ਤੇ ਹੀ ਧਿਆਨ ਕੇਂਦਰਤ ਕਰ ਰਹੇ ਹਨ ਅਤੇ ਬਦਲੇ ‘ਚ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ‘ਚ ਹਮਾਇਤ ਦੇਣਗੇ। ਸ. ਮਾਨ ਨੇ ਅੱਗੇ ਕਿਹਾ ਕਿ ਜਿਹੜੇ ਪੰਜਾਂ ਸਿੰਘਾਂ ਨੂੰ ਹਮਾਇਤ ਦੇ ਰਹੇ ਹਨ ਉਹ 10 ਨਵੰਬਰ ਦੇ “ਸਰਬੱਤ ਖਾਲਸਾ” ਨੂੰ ਅੱਗੇ ਪਾਉਣਾ ਚਾਹੁੰਦੇ ਹਨ ਤਾਂ ਜੋ ‘ਆਪ’, ਕਾਂਗਰਸ ਅਤੇ ਬਾਦਲ ਦਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: