Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਪੈ ਰਹੀਆਂ ਹਨ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਵੋਟਾਂ, 15 ਨੂੰ ਆਏਗਾ ਨਤੀਜਾ

ਅੱਜ ਪੈ ਰਹੀਆਂ ਹਨ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਵੋਟਾਂ, 15 ਨੂੰ ਆਏਗਾ ਨਤੀਜਾ

ਗੁਰਦਾਸਪੁਰ: ਗੁਰਦਾਸਪੁਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਅੱਜ (11 ਅਕਤੂਬਰ, 2017) ਪੈ ਰਹੀਆਂ ਹਨ। ਇਸ ਸੀਟ ਜਿਹੜੀ ਵਿਨੋਦ ਖੰਨਾ ਦੀ ਮੌਤ ਹੋਣ ਕਾਰਨ ਖਾਲੀ ਹੋ ਗਈ ਸੀ, ‘ਤੇ ਕਾਂਗਰਸ, ਭਾਜਪਾ ਅਤੇ ਆਪ ਵਿਚਕਾਰ ਤਿਕੋਣੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ ਚੋਣ ਲਈ ਕਾਂਗਰਸ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਜਦਕਿ ਭਾਜਪਾ ਨੇ ਕਾਰੋਬਾਰੀ ਸਵਰਨ ਸਲਾਰੀਆ ਨੂੰ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵਲੋਂ ਮੇਜਰ ਜਨਰਲ (ਸੇਵਾ ਮੁਕਤ) ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ।

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਤਸਵੀਰ
ਗੁਰਦਾਸਪੁਰ ਲੋਕ ਸਭਾ ਹਲਕੇ ਦੀ ਤਸਵੀਰ

ਕੁੱਲ 11 ਉਮੀਦਵਾਰਾਂ ਵਲੋਂ ਲੜੀ ਜਾ ਰਹੀ ਇਸ ਜ਼ਿਮਨੀ ਚੋਣ ਵਿਚ 15.22 ਲੱਖ ਵੋਟਰ ਹਨ। ਇਕ ਚੋਣ ਅਧਿਕਾਰੀ ਨੇ ਦੱਸਿਆ ਕਿ ਕੁੱਲ 15,22,922 ਵੋਟਾਂ ‘ਚੋਂ 7,12,077 ਔਰਤਾਂ ਵੋਟਰ ਹਨ। ਵੋਟਾਂ ਪਵਾਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨੀਮ ਫ਼ੌਜੀ ਦਸਤਿਆਂ ਦੀਆਂ 30 ਕੰਪਨੀਆਂ ਅਤੇ ਪੰਜਾਬ ਪੁਲਿਸ ਦੇ 7000 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ ਅਤੇ ਨਤੀਜੇ ਦਾ ਐਲਾਨ ਵੀ ਉਸੇ ਦਿਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਜ਼ਿਮਨੀ ਚੋਣ ਕਾਰਨ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਦਫ਼ਤਰਾਂ, ਨਿਗਮਾਂ, ਬੋਰਡਾਂ ਅਤੇ ਸਾਰੀਆਂ ਵਿੱਦਿਅਕ ਸੰਸਥਾਵਾਂ ਵਿਚ ਅੱਜ (11 ਅਕਤੂਬਰ) ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਗੁਰਦਾਸਪੁਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ 'ਤੇ 11 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017 ਨੂੰ) ਹੋਈ। ਜਿਸ
ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ, 2017 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017) ਚੱਲ ਰਹੀ ਹੈ। ਖ਼ਬਰ ਲਿਖੇ ਜਾਣ ਤਕ ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸੀ
ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸੰਬੰਧਤ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਸਕੱਤਰ ਗੁਲਸ਼ਨ ਛਾਬੜਾ ਨੇ ਅੱਜ (14 ਅਕਤੂਬਰ, 2017
ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੇ ਆਖਰੀ ਦਿਨ ਕੱਲ੍ਹ (9 ਅਕਤੂਬਰ, 2017) ਕਾਂਗਰਸ ਪਾਰਟੀ ਨੇ ਰੋਡ ਸ਼ੋਅ ਕੀਤਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: