Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਦੀ ਥਾਂ ਬਦਲਣ ਦੀ ਕਾਰਵਾਈ ‘ਆਪ’ ਕਾਰਜਕਰਤਾਵਾਂ ਦੇ ਵਿਰੋਧ ਤੋਂ ਬਾਅਦ ਰੁਕੀ

ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਦੀ ਥਾਂ ਬਦਲਣ ਦੀ ਕਾਰਵਾਈ ‘ਆਪ’ ਕਾਰਜਕਰਤਾਵਾਂ ਦੇ ਵਿਰੋਧ ਤੋਂ ਬਾਅਦ ਰੁਕੀ

ਪਟਿਆਲਾ: ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਦੀ ਜਗ੍ਹਾ ਬਦਲਣ ਨੂੰ ਲੈ ਕੇ ‘ਆਪ’ ਕਾਰਜਕਰਤਾਵਾਂ ਨੇ ਵਿਰੋਧ ਕਰਦਿਆਂ ਹੰਗਾਮਾ ਕੀਤਾ। ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈ.ਵੀ.ਐਮ. ਮਸ਼ੀਨਾਂ ਦੀ ਥਾਂ ਬਦਲਣ ਦੀ ਪ੍ਰਸ਼ਾਸਨ ਦੀ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ।

'ਆਪ' ਕਾਰਜਕਰਤਾ ਵਲੋਂ ਖਿੱਚੀ ਗਈ ਪਟਿਆਲਾ ਦੇ ਫਿਜ਼ੀਕਲ ਕਾਲਜ ਵਿਖੇ ਵੋਟਿੰਗ ਮਸ਼ੀਨਾਂ ਹਟਾਉਣ ਵੇਲੇ ਦੀ ਫੋਟੋ; ਕੇਜਰੀਵਾਲ ਨੇ ਇਸ ਫੋਟੋ ਨੂੰ ਟਵੀਟ ਕੀਤਾ
‘ਆਪ’ ਕਾਰਜਕਰਤਾ ਵਲੋਂ ਖਿੱਚੀ ਗਈ ਪਟਿਆਲਾ ਦੇ ਫਿਜ਼ੀਕਲ ਕਾਲਜ ਵਿਖੇ ਵੋਟਿੰਗ ਮਸ਼ੀਨਾਂ ਹਟਾਉਣ ਵੇਲੇ ਦੀ ਫੋਟੋ; ਕੇਜਰੀਵਾਲ ਨੇ ਇਸ ਫੋਟੋ ਨੂੰ ਟਵੀਟ ਕੀਤਾ

ਮਿਲੀ ਜਾਣਕਾਰੀ ਮੁਤਾਬਕ ਜਦ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈ.ਵੀ.ਐਮ. ਮਸ਼ੀਨਾਂ ਸ਼ਿਫਟ ਕੀਤੀਆਂ ਜਾ ਰਹੀਆਂ ਸਨ ਤਾਂ ‘ਆਪ’ ਕਾਰਜਕਰਤਾਵਾਂ ਨੇ ਇਸ ਦੀ ਜਾਣਕਾਰੀ ਮਿਲਦਿਆਂ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਨਾਭਾ ਤੋਂ ‘ਆਪ’ ਉਮੀਦਵਾਰ ਦੇਵ ਮਾਨ ਵੀ ਮੌਕੇ ‘ਤੇ ਪਹੁੰਚ ਚੁੱਕੇ ਸਨ। ਉਨ੍ਹਾਂ ਪ੍ਰਸ਼ਾਸਨ ਨੂੰ ਮਸ਼ੀਨਾਂ ਦੀ ਜਗ੍ਹਾ ਬਦਲਣ ਤੋਂ ਰੋਕ ਦਿੱਤਾ। ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਵੀ ਭੇਜੀ ਜਾ ਰਹੀ ਹੈ।

ਦਰਅਸਲ ਪਟਿਆਲਾ ਜ਼ਿਲ੍ਹੇ ਦੇ ਨਾਭਾ ਹਲਕੇ ਦੇ ਪੋਲਿੰਗ ਬੂਥ ਨੰਬਰ 109 ਤੇ 110 ਦੀਆਂ ਈ.ਵੀ.ਐਮ. ਮਸ਼ੀਨਾਂ ਨੂੰ ਸਟ੍ਰਾਂਗ ਰੂਮ ਤੋਂ ਕਿਸੇ ਹੋਰ ਥਾਂ ਲਿਜਾਇਆ ਜਾ ਰਿਹਾ ਸੀ। ਪ੍ਰਸ਼ਾਸਨ ਨੇ ਇਸ ਲਈ ਵੋਟਿੰਗ ਮਸ਼ੀਨਾਂ ਵਾਲੇ 40 ਟਰੰਕ ਟਰੱਕ ‘ਚ ਵੀ ਲੱਦ ਲਏ ਸਨ ਪਰ ਵਿਰੋਧ ਤੋਂ ਬਾਅਦ ਇਹ ਕਾਰਵਾਈ ਰੋਕਣੀ ਪਈ। ਇਹ ਕਾਰਵਾਈ ਕਿਉਂ ਤੇ ਕਿਸ ਅਧਾਰ ‘ਤੇ ਕੀਤੀ ਜਾ ਰਹੀ ਸੀ, ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ।

ਇਸ ਘਟਨਾ ਦੇ ਜਵਾਬ ‘ਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਨੇ ਕਿਹਾ ਕਿ ਇਹ ਵੋਟਿੰਗ ਮਸ਼ੀਨਾਂ 2015 ‘ਚ ਹੋਈਆਂ ਨਗਰ ਨਿਗਮ ਚੋਣਾਂ ਨਾਲ ਸਬੰਧਤ ਹਨ। ਇਨ੍ਹਾਂ ਮਸ਼ੀਨਾਂ ਦਾ 2017 ਪੰਜਾਬ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: