ਲੰਡਨ (10 ਜੁਲਾਈ 2014): ਬਰਤਾਨੀਆ ਦੇ ਵਿਦੇਸ਼ ਮੰਤਰੀ ਵਿਲੀਅਮ ਹੇਗ ਤੇ ਚਾਂਸਲਰ ਆਫ ਐਕਸਚੈਕਰ ਜਾਰਜ ਓਸਬੋਰਨ, ਜੋ ਇਸ ਵੇਲੇ ਭਾਰਤ ਦੇ ਦੌਰੇ ’ਤੇ ਹਨ, ਨੇ ਕੱਲ੍ਹ ਮਹਾਤਮਾ ਗਾਂਧੀ ਦਾ ਬੁੱਤ ਲਾਏ ਜਾਣ ਦੀ ਯੋਜਨਾ ਦਾ ਐਲਾਨ ਕੀਤਾ ਹੈ।
ਭਾਰਤੀ ਮੂਲ ਦੇ ਬਰਤਾਨਵੀ ਨਿਆਂ ਮੰਤਰੀ ਸ਼ੈਲੇਸ਼ ਵਾਰਾ ਨੇ ਸਰਕਾਰ ਦੇ ਪਾਰਲੀਮੈਂਟ ਸਕੁਏਅਰ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਮਹਾਤਮਾ ਗਾਂਧੀ ਦਾ ਬੁੱਤ ਲਾਉਣ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਪੰਜਾਬੀ ਅਖਬਾਰ “ਅਜੀਤ” ਅਤੇ “ਪੰਜਾਬੀ ਟ੍ਰਿਬਿਊਨ” ਅਨੁਸਾਰ ਬਰਤਾਨਵੀ ਵਿਦੇਸ਼ ਮੰਤਰੀ ਵਿਲੀਅਮ ਹੇਗ ਅਤੇ ਵਿੱਤ ਮੰਤਰੀ ਜਾਰਜ ਉਸਬੋਰਨ ਦੇ ਇਸ ਐਲਾਨ ਤੋਂ ਬਾਅਦ ਭਾਰਤੀ ਭਾਈਚਾਰੇ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਹੈ। ਗੁਜਰਾਤੀ ਮੂਲ ਦੇ ਬਰਤਾਨਵੀ ਮੰਤਰੀ ਸ਼ੈਲੇਸ਼ ਵਾਸ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ।
ਦੂਜੇ ਪਾਸੇ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਭਾਰੀ ਵਿਰੋਧ ਕਰਦਿਆਂ ਭਾਈ ਅਮਰੀਕ ਸਿੰਘ ਗਿੱਲ ਨੇ ਸੱਭਿਆਚਾਰਕ ਮੰਤਰੀ ਸਾਜਿਦ ਜਾਵੇਦ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸਾਲ 2008 ਵਿਚ ਇਸ ਤਜ਼ਵੀਜ਼ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਬਾਰੇ ਕਾਫੀ ਕੁੱਝ ਅਜਿਹਾ ਵੀ ਸਾਹਮਣੇ ਆਇਆ ਹੈ, ਜਿਸ ਕਾਰਨ ਗਾਂਧੀ ਦਾ ਬੁੱਤ ਇਸ ਜਗ੍ਹਾ ਲਗਾਉਣਾ ਉਚਿੱਤ ਨਹੀਂ ਹੈ।
ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓੁ, ਵੇਖੋ:
UK: Campaign begins to oppose Gandhi Statue in Parliament Square