Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਿਮਾਂਡ ਖਤਮ ਹੋਣ ‘ਤੇ ਜਗਤਾਰ ਸਿੰਘ, ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ ਭੇਜਿਆ ਜੇਲ੍ਹ

ਰਿਮਾਂਡ ਖਤਮ ਹੋਣ ‘ਤੇ ਜਗਤਾਰ ਸਿੰਘ, ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ ਭੇਜਿਆ ਜੇਲ੍ਹ

ਮੋਗਾ: ਸਕੌਟਲੈਂਡ / ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (17 ਨਵੰਬਰ, 2017) ਬਾਘਾਪੁਰਾਣਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਰਿਮਾਂਡ ਖਤਮ ਹੋਣ ‘ਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ। ਉਹ ਪਿਛਲੇ 13 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਸੀ, ਉਸਨੂੰ ਮੋਗਾ ਪੁਲਿਸ ਨੇ 4 ਨਵੰਬਰ ਨੂੰ ਉਸ ਵੇਲੇ ਚੁੱਕਿਆ ਸੀ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ ‘ਚ ਸੀ।

ਜਗਤਾਰ ਸਿੰਘ ਜੌਹਲ ਉਰਫ ਜੱਗੀ ਅਦਾਲਤ 'ਚ ਪੇਸ਼ੀ ਦੌਰਾਨ
ਜਗਤਾਰ ਸਿੰਘ ਜੌਹਲ ਉਰਫ ਜੱਗੀ ਅਦਾਲਤ ‘ਚ ਪੇਸ਼ੀ ਦੌਰਾਨ

ਜਗਤਾਰ ਸਿੰਘ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਜੱਗੀ ਵਲੋਂ ਉਹ ਜੁਡੀਸ਼ਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ ‘ਚ ਜੱਗੀ ਦੇ ਥਾਣਾ ਬਾਘਾਪੁਰਾਣਾ ਦੇ ਮੁਕੱਦਮੇ ਐਫ.ਆਈ.ਆਈ. ਨੰ: 193/2016 ਵਿਚ ਪੇਸ਼ ਹੋਏ ਸਨ।

ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਸਹੁਰਾ ਬਲਵਿੰਦਰ ਸਿੰਘ (ਵਿਚਕਾਰ) ਆਪਣੇ ਜਵਾਈ ਦੀ ਅਦਾਲਤ 'ਚ ਪੇਸ਼ੀ ਦੀ ਉਡੀਕ ਕਰਦੇ ਹੋਏ। ਉਨ੍ਹਾਂ ਦੇ ਨਾਲ ਬੈਠੇ ਹਨ ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਸੱਜੇ) ਅਤੇ ਐਡਵੋਕੇਟ ਹਰਪਾਲ ਸਿੰਘ ਚੀਮਾ (ਖੱਬੇ) । ਫੋਟੋ: ਸਿੱਖ ਸਿਆਸਤ ਨਿਊਜ਼
ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਸਹੁਰਾ ਬਲਵਿੰਦਰ ਸਿੰਘ (ਵਿਚਕਾਰ) ਆਪਣੇ ਜਵਾਈ ਦੀ ਅਦਾਲਤ ‘ਚ ਪੇਸ਼ੀ ਦੀ ਉਡੀਕ ਕਰਦੇ ਹੋਏ। ਉਨ੍ਹਾਂ ਦੇ ਨਾਲ ਬੈਠੇ ਹਨ ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਸੱਜੇ) ਅਤੇ ਐਡਵੋਕੇਟ ਹਰਪਾਲ ਸਿੰਘ ਚੀਮਾ (ਖੱਬੇ) । ਫੋਟੋ: ਸਿੱਖ ਸਿਆਸਤ ਨਿਊਜ਼

ਪੁਲਿਸ ਨੇ ਜਗਤਾਰ ਸਿੰਘ ਜੱਗੀ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ। ਜਗਤਾਰ ਸਿੰਘ ਦੀ ਅਦਾਲਤ ‘ਚ ਅਗਲੀ ਤਰੀਕ 30 ਨਵੰਬਰ ਹੈ।

ਜਗਤਾਰ ਸਿੰਘ ਦੇ ਸ਼ਹੁਰਾ ਪਰਿਵਾਰ ਅਤੇ ਹੋਰ ਰਿਸ਼ਤੇਦਾਰ ਬਾਘਾਪੁਰਾਣਾ ਅਦਾਲਤ ‘ਚ ਮੌਜੂਦ ਸਨ।

ਇਸਤੋਂ ਪਹਿਲਾਂ ਪੁਲਿਸ ਨੇ ਹਰਮਿੰਦਰ ਸਿੰਘ ਮਿੰਟੂ ਅਤੇ ਧਰਮਿੰਦਰ ਸਿੰਘ ਗਰੇਵਾਲ ਉਰਫ ਗੁਗਨੀ ਨੂੰ ਅਦਾਲਤ ‘ਚ ਪੇਸ਼ ਕੀਤਾ। ਰਿਮਾਂਡ ਖਤਮ ਹੋਣ ‘ਤੇ ਦੋਵਾਂ ਨੂੰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਭੇਜ ਦਿੱਤਾ ਗਿਆ।

ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਅਤੇ ਹੋਰ ਸਿੱਖ ਕਾਰਜਕਰਤਾ ਅਦਾਲਤ ਕੰਪਲੈਕਸ ‘ਚ ਮੌਜੂਦ ਸਨ। ਭਾਈ ਚੀਮਾ, ਜੋ ਕਿ ਵਕੀਲ ਵੀ ਹਨ, ਬਚਾਅ ਪੱਖ ਵਜੋਂ ਅਦਾਲਤ ‘ਚ ਪੇਸ਼ ਹੋਏ।

ਹਰਦੀਪ ਸਿੰਘ ਸ਼ੇਰਾ ਦਾ ਰਿਮਾਂਡ ਵੀ ਅੱਜ ਖਤਮ ਹੋ ਰਿਹਾ ਹੈ। ਪਰ ਖ਼ਬਰ ਲਿਖੇ ਜਾਣ ਤਕ ਪੁਲਿਸ ਨੇ ਸ਼ੇਰਾ ਨੂੰ ਅਦਾਲਤ ‘ਚ ਪੇਸ਼ ਨਹੀਂ ਕੀਤਾ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

UK Citizen Jagtar Singh Johal @ Jaggi sent to Jail under Judicial Custody till Nov. 30; Police remand of Hardeep Singh Shera Extended for 1 more day …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: