Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸਿੱਖ ਰਾਜਸੀ ਬੰਦੀਆਂ ਦੀ ਰਿਹਾਈ ਲਹਿਰ” ਨੂੰ ਮਜਬੂਤ ਕਰਨ ਲਈ ਕੈਨੇਡਾ ਵਿੱਚ ਸ਼ਨਿਚਰਵਾਰ ਨੂੰ ਹੋਵੇਗੀ ਵੰਗਾਰ ਰੈਲੀ

“ਸਿੱਖ ਰਾਜਸੀ ਬੰਦੀਆਂ ਦੀ ਰਿਹਾਈ ਲਹਿਰ” ਨੂੰ ਮਜਬੂਤ ਕਰਨ ਲਈ ਕੈਨੇਡਾ ਵਿੱਚ ਸ਼ਨਿਚਰਵਾਰ ਨੂੰ ਹੋਵੇਗੀ ਵੰਗਾਰ ਰੈਲੀ

ਉਨਟਾਰੀਓ , ਕੈਨੇਡਾ (5 ਮਾਰਚ, 2015): ਉਨਟਾਰੀਓ ਦੇ ਸਮੂਹ ਗੁਰਦੁਆਰਾ ਸਾਹਿਬ ਅਤੇ ਪੰਥਕ ਧਿਰਾਂ ਵਲੋਂ ਭਾਰਤ ਸਰਕਾਰ ਵਲੋਂ ਗੈਰ ਕਾਨੂੰਨੀ ਢੰਗ ਨਾਲ ਬੰਦੀ ਬਣਾਏ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਹੋਰ ਹੁਲਾਰਾ ਦੇਣ ਲਈ “ਵੰਗਾਰ” ਰੈਲੀ ਇਸ ਸ਼ਨਿਚਰਵਾਰ ਨੂੰ ਡਿਕਸੀ ਗੁਰਦੁਆਰੇ ਵਿੱਚ ਕਰਨ ਦਾ ਫੈਸਲਾ ਕੀਤਾ ਗਿਆ ਹੈ।

Bapu Suart Singh
ਸਿੱਖ ਰਾਜਸੀ ਬੰਦੀਆਂ ਦੀ ਰਿਹਾਈ ਲਹਿਰ ਨੂੰ ਮਜਬੂਤ ਕਰਨ ਲਈ ਕੈਨੇਡਾ ਵਿੱਚ ਸ਼ਨਿਚਰਵਾਰ ਨੂੰ ਹੋਵੇਗੀ ਵੰਗਾਰ ਰੈਲੀ

ਇਹ ਰੈਲੀ ਸ਼ਾਮ ਨੂੰ 6 ਵਜ੍ਹੇ ਤੋਂ 8 ਵਜ੍ਹੇ ਤੱਕ ਹੋਵੇਗੀ। ਇਸ ਰੈਲੀ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਦੇ ਪ੍ਰੀਵਾਰ ਵਲੋਂ ਬਕਾਇਦਾ ਨੁਮਾਇੰਦਗੀ ਕਰਨ ਲਈ ਬੀਬੀ ਦਵਿੰਦਰ ਕੌਰ ਆ ਰਹੇ ਹਨ, ਜੋ ਖਾਲਸਾ ਜੀ ਦੀ ਵੱਡੀ ਸਪੁੱਤਰੀ ਹੈ। ਬੀਬੀ ਦਵਿੰਦਰ ਕੌਰ ਕੁੱਝ ਦਿਨ ਪਹਿਲਾਂ ਹੀ ਲੁਧਿਆਣੇ ਤੋਂ ਬਾਪੂ ਸੂਰਤ ਸਿੰਘ ਖਾਲਸਾ ਕੋਲੋਂ ਵਾਪਿਸ ਅਮਰੀਕਾ ਪਰਤੇ ਹਨ।

ਭਾਰਤ ਸਰਕਾਰ ਵਲੋਂ ਰਾਜਨੀਤਕ ਵਿਰੋਧੀਆਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਆਪਣੇ ਹੱਕਾਂ ਲਈ ਲੜ ਰਹੇ ਲੋਕਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ, ਜੋ ਸ਼ਰੇਆਮ ਧੱਕਾ ਅਤੇ ਲੋਕਾਂ ਦੇ ਹੱਕਾਂ ਨਾਲ ਖਿਲਵਾੜ ਹੈ।

ਭਾਰਤ ਸਰਕਾਰ ਦੇ ਇਸ ਤਾਨਾਸ਼ਾਹੀ ਵਤੀਰੇ ਨੂੰ ਲੋਕਾਂ ਸਾਹਮਣੇ ਪੇਸ਼ ਕਰਦਿਆਂ ਅੰਤਰਰਾਸ਼ਟਰੀ ਪੱਧਰ ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਭਾਰਤ ਸਰਕਾਰ ਉਨ੍ਹਾਂ ਸਭ ਕੈਦੀਆਂ ਨੂੰ, ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਤੁਰੰਤ ਰਿਹਾਅ ਕਰੇ ਅਤੇ ਇਨ੍ਹਾਂ ਨੂੰ ਜਰਾਇਮ ਪੇਸ਼ਾ ਸਮਝਣ ਦੀ ਬਜਾਏ ਇਨ੍ਹਾਂ ਨੂੰ ਰਾਜਸੀ ਕੈਦੀ ਸਮਝਿਆ ਜਾਵੇ।

ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਹ ਰੈਲੀ ਉਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਵਿਖੇ 7 ਮਾਰਚ ਦਿਨ ਸ਼ਨਿਚਰਵਾਰ ਨੂੰ ਸ਼ਾਮ ਨੂੰ 6-8 ਵਜ੍ਹੇ ਤੱਕ ਹੋਵੇਗੀ।

ਉਨ੍ਹਾਂ ਸਮੁੱਚੇ ਭਾਂਈਚਾਰੇ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਰੈਲੀ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਵਲੋਂ “ਰਾਜਸੀ ਬੰਦੀਆਂ ਦੀ ਰਿਹਾਈ” ਲਈ ਸੰਘਰਸ਼ ਨੂੰ ਅੱਗੇ ਤੋਰਨ ਲਈ ਕੀਤੀ ਜਾ ਰਹੀ ਜੁਅਰਤ ਨੂੰ ਹੱਲਾ ਸ਼ੇਰੀ ਦੇਣ ਅਤੇ ਚੜਦੀ ਕਲਾ ਦੀ ਅਰਦਾਸ ਵਿੱਚ ਹੁੰਮ ਹੁੰਮਾਂ ਕੇ ਸ਼ਾਮਲ ਹੋਵੋ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: