Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ-ਡੇਰਾ ਸਿਰਸਾ ਭਾਈਵਾਲੀ: ਸਿੱਖ ਜਥੇਬੰਦੀਆਂ ਵਲੋਂ ਬਾਦਲ ਦਲ ਦੇ ਬਾਈਕਾਟ ਦੀ ਅਪੀਲ

ਬਾਦਲ ਦਲ-ਡੇਰਾ ਸਿਰਸਾ ਭਾਈਵਾਲੀ: ਸਿੱਖ ਜਥੇਬੰਦੀਆਂ ਵਲੋਂ ਬਾਦਲ ਦਲ ਦੇ ਬਾਈਕਾਟ ਦੀ ਅਪੀਲ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦੀ ਹਮਾਇਤ ਹਾਸਲ ਕਰਨ ਵਾਲੇ ਬਾਦਲ ਦਲ ਲਈ ਇਹ ਪਾਸਾ ਉਲਟਾ ਵੀ ਪੈ ਸਕਦਾ ਹੈ। ਇਸ ਸਮਰਥਨ ਤੋਂ ਬਾਅਦ ਡੇਰਾ ਵਿਰੋਧੀ ਸਿੱਖ ਵੋਟ ਬਾਦਲ ਦਲ ਤੋਂ ਵੱਖ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ। ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਬਾਦਲ ਦਲ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਡੇਰਾ ਸਿਰਸਾ ਵਿਖੇ (ਫਾਈਲ ਫੋਟੋ)
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਡੇਰਾ ਸਿਰਸਾ ਵਿਖੇ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ 17 ਮਈ 2007 ਨੂੰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਇਕਬਾਲ ਸਿੰਘ, ਗਿਆਨੀ ਤਰਲੋਚਨ ਸਿੰਘ, ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਡੇਰਾ ਸਿਰਸਾ ਅਤੇ ਇਸ ਦੇ ਮੁਖੀ ਖ਼ਿਲਾਫ਼ ਹੁਕਮਨਾਮਾ ਜਾਰੀ ਕਰ ਕੇ ਸਿੱਖਾਂ ਨੂੰ ਉਸ ਨਾਲ ਕੋਈ ਸਬੰਧ ਨਾ ਰੱਖਣ ਲਈ ਕਿਹਾ ਸੀ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜ ਕੇ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਨੇ ਡੇਰੇ ਦੀ ਹਮਾਇਤ ਦਾ ਵਿਰੋਧ ਨਹੀਂ ਕੀਤਾ ਹੈ, ਜੋ ਸਿੱਧੇ ਤੌਰ ’ਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਣ ਦੇ ਆਦੇਸ਼ ਜਾਰੀ ਕੀਤੇ ਜਾਣ। ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ਦੀ ਸਾਂਝ ਭਿਆਲੀ ਜੱਗ ਜ਼ਾਹਰ ਹੋ ਗਈ ਹੈ।

ਸਬੰਧਤ ਖ਼ਬਰ:

ਡੇਰਾ ਸਿਰਸਾ ਦੀ ਹਮਾਇਤ ਲੈ ਕੇ ਬਾਦਲ ਦਲ ਅਕਾਲ ਤਖ਼ਤ ਤੋਂ ਭਗੌੜਾ ਹੋਇਆ : ਅਖੰਡ ਕੀਰਤਨੀ ਜਥਾ …

ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਬਣਾਈ ਗਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ, ਕੋਸਟ (ਯੂਐਸਏ) ਨੇ ਮੀਟਿੰਗ ਕਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਡੇਰਾ ਦਲ ਦਾ ਨਾਂ ਦਿੱਤਾ ਹੈ। ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਦੋਸ਼ ਲਾਇਆ ਗਿਆ ਕਿ ਬਾਦਲ ਦਲ ਨੇ ਸਿੱਖ ਪ੍ਰੰਪਰਾਵਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਖੁਦ ਹੀ ਕਰਾਈਆਂ ਗਈਆਂ ਹਨ।

ਸਬੰਧਤ ਖ਼ਬਰ:

ਡੇਰਾ ਸਿਰਸਾ ਦੀ ਵੋਟਾਂ ‘ਤੇ ਟੇਕ ਰੱਖਣ ਵਾਲੇ ਸਿੱਖ ਨਹੀਂ ਹੋ ਸਕਦੈ : ਦਲ ਖ਼ਾਲਸਾ …

ਦਲ ਖਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ ਅਤੇ ਹੋਰਨਾਂ ਨੇ ਆਖਿਆ ਕਿ ਪੰਥ ਵਿਰੋਧੀਆਂ ਦਾ ਸਮਰਥਨ ਲੈਣ ਅਤੇ ਧਰਮ ਦੇ ਮਾਰਗ ਤੋਂ ਭਟਕਣ ਵਾਲਿਆਂ ਨੂੰ ਸਿੱਖ ਕੌਮ ਸਬਕ ਜ਼ਰੂਰ ਸਿਖਾਵੇਗੀ। ਉਨ੍ਹਾਂ ਆਖਿਆ ਕਿ ਬੀਤੇ ਵਰ੍ਹੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣਾ ਵੀ ਇਸੇ ਕੜੀ ਦਾ ਹਿੱਸਾ ਸੀ।

ਅਕਾਲ ਪੁਰਖ ਕੀ ਫੌਜ, ਸ਼ਹੀਦ ਭਾਈ ਮਨੀ ਸਿੰਘ ਟਕਸਾਲ, ਪੰਥਕ ਤਾਲਮੇਲ ਸੰਗਠਨ, ਅਕਾਲ ਗਤਕਾ ਅਖਾੜਾ, ਗੁਰੂ ਮਾਨਿਉ ਗ੍ਰੰਥ ਸੇਵਕ ਜਥਾ, ਸ੍ਰੀ ਗੁਰੂ ਰਾਮਦਾਸ ਸੇਵਕ ਸਭਾ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਆਦਿ ਦੇ ਆਗੂਆਂ ਵੱਲੋਂ ਕੀਤੇ ਗਏ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਸਿੱਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੂਰਨ ਬਾਈਕਾਟ ਦਾ ਸੱਦਾ ਦਿੱਤਾ।

ਸਬੰਧਤ ਖ਼ਬਰ:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਲਾਡ ਸਿੰਘ ਵਲੋਂ ਬਾਦਲ ਦਲ ਦੇ ਬਾਈਕਾਟ ਦਾ ਸੱਦਾ …

ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਚੁਕੇ ਪੰਜ ਸਿੰਘਾਂ ਨੇ ਵੀ ਮੀਟਿੰਗ ਕਰ ਕੇ ਆਖਿਆ ਕਿ ਡੇਰਾ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚਾਲੇ ਸਿਆਸੀ ਲੈਣ-ਦੇਣ 2015 ਵਿੱਚ ਹੀ ਹੋ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਸਿਧਾਂਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਮੀਰ ਦੀ ਆਵਾਜ਼ ’ਤੇ ਵਧੀਆ ਕਿਰਦਾਰ ਅਤੇ ਪੰਥਕ ਸੋਚ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਕਿਹਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: