Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤ ਚੱਲ ਰਹੀ ਜਾਂਚ ਦਾ ਸਮਾਂ ਤੈਅ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਮਿਲਣਗੇ

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤ ਚੱਲ ਰਹੀ ਜਾਂਚ ਦਾ ਸਮਾਂ ਤੈਅ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਮਿਲਣਗੇ

ਜਲੰਧਰ (26 ਅਕਤੂਬਰ, 2014): ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦਾ ਸ਼ਿਕਾਰ ਖੇਡ ਕੇ ਉਨ੍ਹਾਂ ਦੇ ਖੂੁਨ ਕਾਲ ਜਦ ਹੋਲੀ ਖੇਡੀ ਗਈ ਸੀ ਤਾਂ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਜਿਲੇ ਗੁੜਗਾਉਂ ਦੇ ਪਿੰਡ “ਹੋਂਦ ਚਿੱਲੜ” ਵਿੱਚ ਘੁੱਗ ਵੱਸਦੇ ਸਿੱਖ ਪਰਿਵਾਰਾਂ ਦੇ ਕਈ ਮੈਂਬਰਾਂ ਨੂੰ ਵੀ ਬਹੁਗਿਣਤੀ ਨਾਲ ਸਬੰਧਿਤ ਭੀੜ ਨੇ ਦਿਨ ਦਿਹਾੜੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੀਆਂ ਜਾਇਦਾਦਾ ਲੁੱਟ ਲਈਆਂ ਗਈਆਂ ਅਤੇ ਉਹਨਾਂ ਦੇ ਮਹਿਲਾਂ ਵਰਗੇ ਘਰ ਸਾੜ ਕੇ ਸੁਆਹ ਕਰ ਦਿੱਤੇ ਸਨ।

hond chillar
ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ

ਇਹ ਹੋਂਦਚਿੱਲੜ ਕਤਲੇਆਮ ਲੱਗਭੱਗ ਤਿੰਨ ਸਾਲ ਪਹਿਲਾਂ ਉਜਾਗਰ ਹੋਇਆ ਸੀ ਤਾਂ ਮਾਰਚ 2011 ਨੂੰ ਕਾਂਗਰਸ ਦੀ ਹੁੱਡਾ ਸਰਕਾਰ ਵਲੋਂ ਛੇ ਮਹੀਨੇ ਵਿੱਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੀੜਤਾਂ ਨੂੰ ਇਨਸਾਫ ਦੇ ਨਾਮ ‘ਤੇ ਸਿਰਫ ਤਰੀਕਾਂ ਹੀ ਮਿਲ ਰਹੀਆਂ ਹਨ।

ਨਵੰਬਰ 1984 ਦੇ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜਲਦੀ ਹੀ ਮਿਲਿਆ ਜਾਵੇਗਾ ਙ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਪੀੜਤਾਂ ਸਮੇਤ ਪ੍ਰੈਸ ਨਾਲ ਗੱਲ ਕਰਦਿਆਂ ਕੀਤਾ।

ਇਥੇ ਇਹ ਵੀ ਵਰਣਨਯੋਗ ਹੈ ਕਿ 30 ਸਤੰਬਰ ਨੂੰ ਹੋਂਦ ਚਿੱਲੜ ਮਾਮਲੇ ਦੀ ਜਾਂਚ ਕਰ ਰਹੇ ਇੱਕ ਮੈਂਬਰੀ ਗਰਗ ਕਮਿਸ਼ਨ ਦੀ ਮਿਆਦ ਵੀ ਖਤਮ ਹੋ ਚੁੱਕੀ ਹੈ ਙ ਦੋਹਾਂ ਆਗੂਆਂ ਨੇ ਪੀੜਤਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਉਹ ਕਮਿਸ਼ਨ ਦੀ ਮਿਆਦ ਵਧਾਉਣ ਅਤੇ ਉਸ ਨੂੰ ਸਮਾਂਬੱਧ ਕਰਵਾਉਣ ਲਈ ਮੁੱਖ ਮੰਤਰੀ ਸ੍ਰੀ ਖੱਟਰ ਨੂੰ ਅਪੀਲ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਯੂ. ਐਨ. ਓ. ਤੱਕ ਪਹੁੰਚ ਕਰਨਗੇ ਅਤੇ ਯੂ. ਐਨ. ਓ. ਦੇ ਅਹੁਦੇਦਾਰਾਂ ਨੂੰ ਹੋਂਦ ਚਿੱਲੜ ਦਾ ਦੌਰਾ ਕਰਵਾਉਣਗੇ ਤਾਂ ਜੋ ਦੁਨੀਆਂ ਦੀ ਮਨੁੱਖੀ ਅਧਿਕਾਰਾਂ ਦੀ ਸੰਸਥਾ ‘ਨਵੰਬਰ 1984’ ਦੇ ਸਾਕੇ ਨੂੰ ਅੱਖੀਂ ਦੇਖ ਸਕੇ ਅਤੇ ਸਿੱਖਾਂ ਦੀ ਪੀੜਾ ਨੂੰ ਸਮਝ ਕੇ ਇਸ ਕਤਲੇਆਮ ਨੂੰ ਨਸਲਕੁਸ਼ੀ ਐਲਾਨੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਦੇ ਨਾਲ ਨਾਲ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿੱਚ ਸਿੱਖ ਦੇ ਹੋਏ ਕਤਲੇਆਮ ਤੋਂ ਬਾਅਦ ਉਨ੍ਹਾਂ ਦੇ ਖੰਡਰ
ਨਵੰਬਰ 1984 ਵਿੱਚ ਭਾਰਤ ਦੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਸਮੁੱਚੇ ਭਾਰਤ ਵਿੱਚ ਚੱਲੀ ਸਿੱਖ ਨਸਲਕੁਸ਼ੀਨ ਦੀ ਹਨੇਰੀ ਵਿੱਚ ਹਰਿਆਣਾ ਦੇ ਜਿਲ੍ਹਾ ਗੁੜਗਾਉਂ ਦੇ
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸੀ ਸਮੇਂ ਵਾਪਰੇ ਹਰਿਆਣਾ ਦੇ ਗੁੜਗਾਉਂ ਜਿਲੇ ਦੇ ਪਿੰਡ “ਹੋਂਦ ਚਿੱਲੜ”

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: