ਚੰਡੀਗੜ੍ਹ: ਮੀਡੀਆ ਰਿਪੋਰਟਾਂ ਮੁਤਾਬਕ ਬਲਾਤਕਾਰ ਮਾਮਲੇ ‘ਚ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਮਲੋਟ ਰੇਲਵੇ ਸਟੇਸ਼ਨ ਨੂੰ ਅੱਗ ਲਾ ਦਿੱਤੀ ਹੈ। ਬਠਿੰਡਾ ਵਿਚੋਂ ਵੀ ਹਿੰਸਾ ਦੀਆਂ ਖ਼ਬਰਾਂ ਆਈਆਂ ਹਨ।
ਪੰਜਾਬ ਦੇ ਕਈ ਸ਼ਹਿਰਾਂ ‘ਚ ਕਰਫਿਊ ਲੱਗਣ ਦੀਆਂ ਖ਼ਬਰਾਂ ਆ ਰਹੀਆਂ ਹਨ।