Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਗਵਾੜਾ ਵਿਚ ਹਿੰਦੂ ਅਤੇ ਦਲਿਤ ਜਥੇਬੰਦੀਆਂ ਦਰਮਿਆਨ ਹਿੰਸਕ ਝੜਪ, 4 ਜ਼ਖਮੀ

ਫਗਵਾੜਾ ਵਿਚ ਹਿੰਦੂ ਅਤੇ ਦਲਿਤ ਜਥੇਬੰਦੀਆਂ ਦਰਮਿਆਨ ਹਿੰਸਕ ਝੜਪ, 4 ਜ਼ਖਮੀ

ਫਗਵਾੜਾ: ਇੱਥੇ ਗੋਲ ਚੌਕ ’ਚ ਅੱਜ ਦੇਰ ਰਾਤ ਦਲਿਤ ਜਥੇਬੰਦੀਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ’ਤੇ ਦੋ ਧਿਰਾਂ ਦਰਮਿਆਨ ਪਥਰਾਉ ਤੇ ਗੋਲੀ ਚੱਲਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਹੋਈ ਹਿੰਸਾ ਵਿਚ ਭੜਕੇ ਲੋਕਾਂ ਨੇ 6 ਸਕੂਟਰ ਅਤੇ ਇਕ ਕਾਰ ਭੰਨ ਦਿੱਤੀ।

ਇਸ ਮੌਕੇ ਬਣੀ ਸਥਿਤੀ ਦੌਰਾਨ ਪੁਲਿਸ ਨੇ ਗੋਲੀ ਚਲਾ ਕੇ ਦੋਵਾਂ ਧਿਰਾਂ ਨੂੰ ਤਿਤਰ-ਬਿਤਰ ਕੀਤਾ। ਜਾਣਕਾਰੀ ਮੁਤਾਬਕ ਦਲਿਤ ਜਥੇਬੰਦੀਆਂ ਵੱਲੋਂ ਬੋਰਡ ਲਗਾਉਣ ਮੌਕੇ ਸ਼ਿਵ ਸੈਨਾ ਸਮੇਤ ਕਈ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਏਡੀਸੀ ਬਬੀਤਾ ਕਲੇਰ ਅਤੇ ਐਸਡੀਐਮ ਜੋਤੀ ਬਾਲਾ ਵੀ ਮੌਕੇ ’ਤੇ ਪੁੱਜੇ ਤੇ ਕਿਹਾ ਕਿ ਇਸ ਕਾਰਵਾਈ ਲਈ ਕੋਈ ਸਰਕਾਰੀ ਮਨਜ਼ੂਰੀ ਨਹੀਂ ਹੈ। ਇਸ ਵਿਰੋਧ ਦੌਰਾਨ ਬਣੇ ਟਕਰਾਅ ਦੇ ਮਾਹੌਲ ਵਿਚ ਪਥਰਾਓ ਸ਼ੁਰੂ ਹੋ ਗਿਆ ਤੇ ਫਿਰ ਸ਼ਿਵ ਸੈਨਾ ਵਾਲਿਆਂ ਨੇ ਗੋਲੀਆਂ ਚਲਾ ਦਿੱਤੀਆਂ।

ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਫ਼ੌਰੀ ਕਾਰਵਾਈ ਕਰਦਿਆਂ ਸਥਿਤੀ ਨੂੰ ਕਾਬੂ ਕੀਤਾ ਹੈ।

ਐਸਐਚਓ ਨੇ ਦੱਸਿਆ ਕਿ ਹਿੰਸਾ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਨੂੰ ਰੈੱਫਰ ਕਰ ਦਿੱਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਕਈ ਸੀਨੀਅਰ ਅਧਿਕਾਰੀਆਂ ਨੇ ਇੱਥੇ ਪੁੱਜ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਨਿਤਾਣੇ ਵਰਗਾਂ ਦੀ ਭਲਾਈ ਲਈ ਤੇ ਉਹਨਾ ਨੂੰ ਸਮਾਜ ਵਿਚ ਬਰਾਬਰ ਦਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: