Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਸੀਂ ਇਮਾਨਦਾਰੀ ਨਾਲ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਚਾਹੁੰਦੇ ਹਾਂ: ਨਵਾਜ਼ ਸ਼ਰੀਫ

ਅਸੀਂ ਇਮਾਨਦਾਰੀ ਨਾਲ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਚਾਹੁੰਦੇ ਹਾਂ: ਨਵਾਜ਼ ਸ਼ਰੀਫ

Nawaz Sharifਇਸਲਾਮਾਬਾਦ (14 ਅਗਸਤ 2014): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇਸਲਾਮਾਬਾਦ ਵਿਚ ਅੱਧੀ ਰਾਤ ਪਿੱਛੋਂ ਪਾਕਿਸਤਾਨ ਦੀ ਆਜ਼ਾਦੀ ਦਿਵਸ ਪਰੇਡ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਚਾਹੁੰਦੇ ਹਾਂ, ਭਾਰਤ ਅਤੇ ਪਾਕਿਸਤਾਨ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਰਸਤਿਆਂ ਦੀ ਖੋਜ ਕਰ ਸਕਦੇ ਹਨ ।

ਕਸ਼ਮੀਰ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੁੱਦਾ ਭਾਰਤ-ਪਾਕਿਸਤਾਨ ਸਬੰਧਾਂ ਵਿਚ ਤਣਾਅ ਦਾ ਮੁੱਖ ਕਾਰਨ ਹੈ ਅਤੇ ਉਨ੍ਹਾਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਰਸਤਿਆਂ ਦੀ ਖੋਜ ਵਾਸਤੇ ਇਸ ਦੇ ਸ਼ਾਂਤਮਈ ਹੱਲ ਦੀ ਮੰਗ ਕੀਤੀ ।

ਸ੍ਰੀ ਸ਼ਰੀਫ ਦੀਆਂ ਟਿੱਪਣੀਆਂ ਦੋਵਾਂ ਦੇਸ਼ਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ ਚਲ ਰਹੀ ਸ਼ਬਦੀ ਜੰਗ ਦਾ ਹੀ ਹਿੱਸਾ ਹੈ।

ਸ੍ਰੀ ਮੋਦੀ ਨੇ ਪਾਕਿਸਤਾਨ ‘ਤੇ ਦੋਸ਼ ਲਾਇਆ ਸੀ ਕਿ ਉਹ ਲਗਾਤਾਰ ਭਾਰਤ ਖਿਲਾਫ ਅੱਤਵਾਦ ਦੀ ਲੁਕਵੀਂ ਜੰਗ ਲੜ ਰਿਹਾ ਹੈ ।ਪਾਕਿਸਤਾਨ ਅਤੇ ਭਾਰਤ ਸ਼ਬਦਾਂ ਦੀ ਜੰਗ ਵਿਚ ਲੱਗੇ ਹੋਏ ਹਨ ।

ਆਪਣੇ ਭਾਸ਼ਣ ਵਿਚ ਸ੍ਰੀ ਸ਼ਰੀਫ਼ ਨੇ ਕਿਹਾ ਕਿ ਗੁਆਂਢੀਆਂ ਨਾਲ ਸ਼ਾਂਤਮਈ ਸਬੰਧਾਂ ਨੂੰ ਮਜਬੂਤ ਕਰਨਾ ਉਨ੍ਹਾਂ ਦੀ ਵਿਦੇਸ਼ ਨੀਤੀ ਦਾ ਮੁਢਲਾ ਸਿਧਾਂਤ ਹੈ । ਸਾਡਾ ਦੇਸ਼ ਅਮਨ ਪਸੰਦ ਹੈ।ਅਸੀਂ ਦੇਸ਼ ਦੇ ਅੰਦਰ ਸ਼ਾਂਤੀ ਬਣਾਈ ਰੱਖਣ ਦਾ ਯਤਨ ਕਰ ਰਹੇ ਹਾਂ ਅਤੇ ਆਪਣੀਆਂ ਸਰਹੱਦਾਂ ‘ਤੇ ਵੀ ਸ਼ਾਂਤੀ ਚਾਹੁੰਦੇ ਹਾਂ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੇ ਸਰੋਤਿਆਂ ਨਾਲ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਦੀ ਅਹਿਮ ਤਕਰੀਰ ਸਾਂਝੀ ਕਰ ਰਹੇ ਹਾਂ।
ਲੱਦਾਖ ਵਿੱਚ ਚੀਨ ਅਤੇ ਇੰਡੀਆ ਦੀਆਂ ਫੌਜਾਂ ਦਰਮਿਆਨ ਪਿਛਲੇ ਮਹੀਨੇ ਤੋਂ ਬਣੀ ਤਣਾਅਪੂਰਨ ਸਥਿਤੀ ਸੋਮਵਾਰ ਰਾਤ ਨੂੰ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਗਈ ਜਦੋਂ ਦੋਵਾਂ ਧਿਰਾਂ ਦੇ ਫੌਜੀਆਂ ਦਰਮਿਆਨ
ਮੋਦੀ ਸਰਕਾਰ ਵੱਲੋਂ ਕਸ਼ਮੀਰ ਦੇ ਸਿਆਸੀ ਖਾਸ ਰੁਤਬੇ ਨੂੰ ਸੰਵਿਧਾਨਕ ਮਾਨਤਾ ਦੇਣ ਵਾਲੀ ਧਾਰਾ 370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਦੀ ਬਦਲੀ ਸਥਿਤੀ ਨੂੰ ਮੁੱਖ ਰੱਖਦਿਆਂ ਟਰਾਈ-ਸਟੇਟ ਸਥਿਤ ਪਾਕਿਸਤਾਨੀ ਅਮਰੀਕਨ ਸੋਸਾਇਟੀ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: