Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਜੁਲਾਈ ਤੱਕ ਜਮ੍ਹਾਂ ਕਰਵਾਉਣ

ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਜੁਲਾਈ ਤੱਕ ਜਮ੍ਹਾਂ ਕਰਵਾਉਣ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਨਨਕਾਣਾ ਸਾਹਿਬ
ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ, ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ

ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿਹੜੇ ਯਾਤਰੂ ਨਵੰਬਰ 2016 ‘ਚ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 25 ਜੁਲਾਈ 2016 ਤੀਕ ਜਮ੍ਹਾਂ ਕਰਵਾਉਣ।

ਬੇਦੀ ਨੇ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957,58, 59 ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: