Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੀ ਅਰਵਿੰਦ ਕੇਜਰੀਵਾਲ, ਪ੍ਰੋ ਭੁੱਲਰ ਦੀ ਰਿਹਾਈ ਲਈ ਆਪਣੇ ਪਹਿਲੇ ਸਟੈਂਡ ‘ਤੇ ਕਾਇਮ ਰਹਿਣਗੇ?

ਕੀ ਅਰਵਿੰਦ ਕੇਜਰੀਵਾਲ, ਪ੍ਰੋ ਭੁੱਲਰ ਦੀ ਰਿਹਾਈ ਲਈ ਆਪਣੇ ਪਹਿਲੇ ਸਟੈਂਡ ‘ਤੇ ਕਾਇਮ ਰਹਿਣਗੇ?

ਨਵੀਂ ਦਿੱਲ਼ੀ ( 15 ਫਰਵਰੀ, 2015): ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕ ਲਈ ਹੈ। ਉਸਦੀ ਪਾਰਟੀ ਨੇ ਦਿੱਲੀ ਵਿੱਚ ਹੁੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਇਸੇ ਹਫਤੇ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਚੋਂ 67 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ।ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ 14 ਫਰਵਰੀ ਨੂੰ ਵਜੋਂ ਸੰਹੁ ਚੁੱਕੀ ਹੈ। 14 ਫਰਵਰੀ 2014 ਦੇ ਦਿਨ ਹੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਕੇਜਰੀ ਵਾਲ ਨੇ ਮੁੱਖ ਮੰਤਰੀ ਵਜੋਂ ਆਪਣੇ 49 ਦਿਨਾਂ ਦੇ ਕਾਰਜ਼ਕਾਲ ਦੌਰਾਨ ਕੁਝ ਸਿੱਖ ਮਸਲਿਆਂ ‘ਤੇ ਇਮਾਨਦਾਰਨਾ ਪਹੁੰਚ ਅਪਨਾਈ ਸੀ।

ਉਨ੍ਹਾਂ ਨੇ ਦਿੱਲ਼ੀ ਸਿੱਖ ਕਤਲੇਆਮ ਦੇ ਕੇਸਾਂ ਦੀ ਦੁਬਾਰਾ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਸਿਫਾਰਸ਼ ਕੀਤੀ ਸੀ ਅਤੇ ਇਸ ਤੋਂ ਇਲਾਵਾ ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਭਾਰਤੀ ਅਦਾਲਤਾਂ ਵੱਲੋਂ ਦਿੱਤੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਸਿਫਾਰਸ਼ ਕੀਤੀ ਸੀ।

ਆਮ ਆਦਮੀ ਪਾਰਟੀ ਦੀ ਅਗਾਵਈ ਵਾਲੀ ਦਿੱਲੀ ਸਰਕਾਰ ਨੇ 14 ਫਰਵਰੀ 2014 ਨੂੰ ਭਾਰਤੀ ਸੁਪਰੀਮ ਕੋਰਟ ਵਿੱਚ ਇੱਕ ਹਲਫਨਾਮਾ ਦਾਇਰ ਕਰਕੇ ਪ੍ਰੋ. ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਵਿਰੋਧਤਾ ਕੀਤੀ ਸੀ।

ਉਸ ਸਮੇਂ ਦਿੱਲੀ ਦੇ ਮੱਖ ਮੰਤਰੀ ਵਜੋਂ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੇ ਭਾਰਤ ਦੀ ਕੇਦਰੀ ਸਰਕਾਰ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੀ ਵੀ ਸਿਫਾਰਸ਼ ਕੀਤੀ ਸੀ।

ਭਾਰਤ ਦੀ ਬੀਜੇਪੀ ਸਰਕਾਰ ਵੱਲੋਂ ਸਿੱਖ ਕਤਲੇਆਮ ਦੀ ਦੁਬਾਰਾ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਕੀਤੇ ਜਾਣ ਦੀਅ ਖਬਰਾਂ ਹਨ। ਦਿੱਲੀ ਵਿੱਚ ਨਵੰਬਰ 1984 ਵਿੱਚ ਸਿੱਖ ਵਿਰੋਧੀ ਹਿੰਸਾ ਦੀ ਜਾਂਚ ਲਈ ਵਿਸ਼ੇਸ ਜਾਂਚ ਟੀਮ ਦੇ ਗਠਨ ਤੋਂ ਪਹਿਲਾਂ ਅਜਿਹੀਆਂ 11 ਵਿਸ਼ੇਸ਼ ਜਾਂਚ ਟੀਮਾਂ, ਕਮਿਸ਼ਨ, ਕਮੇਟੀਆਂ ਬਣ ਚੁੱਕੀਆਂ ਹਨ। ਇਸ ਵਿਸ਼ੇਸ਼ ਜਾਂਚ ਟੀਮ ਦੀ ਕਾਰਜ਼ਸ਼ੀਲਤਾਂ ‘ਤੇ ਉਸ ਸਮੇਂ ਸਵਾਲੀਆ ਨਿਸ਼ਾਨ ਲੱਗ ਜਾਂਦੇ ਹਨ, ਜਦੋਂ ਇਸਤੋਂ ਪਹਿਲਾਂ ਦੇ 11 ਕਮਿਸ਼ਨ, ਕਮੇਟੀਆਂ ਅਤੇ ਭਾਰਤੀ ਨਿਆਇਕ ਪ੍ਰਣਾਲੀ ਪਿੱਛਲੇ ਤੀਹ ਸਾਲਾਂ ਦੌਰਾਨ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ ਤੋਂ ਅਸਫਲ ਰਹੀਆਂ ਹਨ।

ਹੁਣ ਜਿਵੇਂ ਕਿ ਭਾਰਤੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ ਤਾਂ ਉਨ੍ਹਾਂ ਦੀ ਰਿਹਾਈ ਲਈ ਫੈਸਲਾ ਸਰਕਾਰ ਨੇ ਹੀ ਲੈਣਾ ਹੈ।

ਹੁਣ ਇਹ ਵੇਖਣਾ ਹੋਵੇਗਾ ਕਿ ਕੀ ਅਰਵਿੰਦ ਕੇਜਰੀਵਾਲ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਆਪਣੇ ਪਹਿਲੇ ਪੈਤੜੇ ‘ਤੇ ਕਾਇਮ ਰਹਿੰਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: