Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਰ ਦੇ ਸਾਈਂਆਂ, ਜਿਗਰ ਦੇ ਟੁਕੜਿਆਂ ਦੀਆਂ ਤਸਵੀਰਾਂ ਲੈ ਕੇ ਧਰਨੇ ਵਿੱਚ ਸ਼ਾਮਲ ਹੋਏ ਪੀੜਤ ਕਿਸਾਨਾਂ ਦੇ ਪਰਿਵਾਰ

ਸਿਰ ਦੇ ਸਾਈਂਆਂ, ਜਿਗਰ ਦੇ ਟੁਕੜਿਆਂ ਦੀਆਂ ਤਸਵੀਰਾਂ ਲੈ ਕੇ ਧਰਨੇ ਵਿੱਚ ਸ਼ਾਮਲ ਹੋਏ ਪੀੜਤ ਕਿਸਾਨਾਂ ਦੇ ਪਰਿਵਾਰ

ਸੰਗਰੂਰ: ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਤੀਜੇ ਦਿਨ ਪੀੜਤ ਪਰਿਵਾਰਾਂ ਦੇ ਹੱਥਾਂ ਵਿੱਚ ਚੁੱਕੀਆਂ ਖੁਦਕੁਸ਼ੀ ਕਰ ਗਏ ਕਿਸਾਨਾਂ ਦੀਆਂ ਤਸਵੀਰਾਂ ਪੰਜਾਬ ਦੇ ਕਿਸਾਨੀ ਸੰਕਟ ਦੀ ਤਸਵੀਰ ਖੁਦ ਬਿਆਨ ਕਰ ਰਹੀਆਂ ਸਨ। ਕੋਈ ਆਪਣੇ ਸਿਰ ਦਾ ਸਾਈਂ ਅਤੇ ਕੋਈ ਆਪਣੇ ਜਿਗਰ ਦਾ ਟੁਕੜਾ ਗੁਆ ਚੁੱਕੀਆਂ ਕਿਸਾਨ ਔਰਤਾਂ ਤਸਵੀਰਾਂ ਲੈ ਕੇ ਵਿੱਢੇ ਸ਼ੰਘਰਸ਼ ਵਿੱਚ ਸ਼ਾਮਲ ਹੋਈਆਂ।

ਤੀਜੇ ਦਿਨ ਹਜ਼ਾਰਾਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਬੋਲਦਿਆਂ ਬੁਲਾਰਿਆਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇ ਉਹ ਸੱਚਮੁੱਚ ਹੀ ਪੰਜਾਬ ਦੀ ਸੱਤਾ ਦੇ ਰਾਜੇ ਹਨ ਤਾਂ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਦੁੱਖ ਦਰਦ ਸਮਝਣ ਅਤੇ ਕਿਸਾਨਾਂ ਦੀ ਸਾਰ ਲੈਣ।

ਸੰਗਰੂਰ ’ਚ ਪੱਕੇ ਮੋਰਚੇ ਦੇ ਤੀਜੇ ਦਿਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀਆਂ ਤਸਵੀਰਾਂ ਸਮੇਤ ਧਰਨੇ ’ਚ ਸ਼ਾਮਲ ਪੀੜਤ ਕਿਸਾਨ ਦੇ ਪਰਿਵਾਰ ।

ਧਰਨੇ ’ਚ ਪੁੱਜੀ ਫਤਹਿਗੜ੍ਹ ਦੀ ਵਿਧਵਾ ਕਿਸਾਨ ਔਰਤ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸਦਾ ਪਤੀ ਚਰਨਜੀਤ ਸਿੰਘ 13 ਨਵੰਬਰ 2015 ਨੂੰ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਗਿਆ ਸੀ। ਸਿਰਫ਼ ਦੋ ਏਕੜ ਜ਼ਮੀਨ ਦਾ ਮਾਲਕ ਛੇ ਲੱਖ ਦੇ ਕਰਜ਼ੇ ਅੱਗੇ ਦਮ ਤੋੜਨ ਲਈ ਮਜਬੂਰ ਹੋਇਆ ਸੀ। ਅਜੇ ਤੱਕ ਨਾ ਕਰਜ਼ਾ ਉਤਰਿਆ ਅਤੇ ਨਾ ਹੀ ਧੇਲਾ ਮੁਆਵਜ਼ਾ ਪੱਲੇ ਪਿਆ ਹੈ।

ਬਿਰਧ ਅਵਸਥਾ ਵਿੱਚ ਪੁੱਜੇ ਜਗਦੇਵ ਸਿੰਘ ਨੇ ਕਿਹਾ ਕਿ ਉਸਦਾ ਪੁੱਤਰ ਰਣਜੀਤ ਸਿੰਘ 3 ਜਨਵਰੀ 2017 ਨੂੰ ਖੁਦਕੁਸ਼ੀ ਕਰ ਗਿਆ ਸੀ। ਬਿਰਧ ਮਾਤਾ ਭੂਰੀ ਕੌਰ ਅਤੇ ਗੇਜ਼ੋ ਕੌਰ ਨੇ ਵੀ ਆਪਣੇ ਪੁੱਤਾਂ ਦੀਆਂ ਤਸਵੀਰਾਂ ਵਿਖਾਉਂਦਿਆਂ ਆਪਣੇ ਦੁੱਖਾਂ ਦੀਆਂ ਗੰਢਾਂ ਖੋਲ੍ਹਦਿਆਂ ਭਾਵੁਕ ਹੋ ਗਈਆਂ।

ਯੂਨੀਅਨ ਆਗੂ ਅਮਰੀਕ ਸਿੰਘ ਗੰਢੂਆਂ ਨੇ ਮੰਗ ਕੀਤੀ ਕਿ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਮੇਤ ਸਾਰੀਆਂ ਕਿਸਾਨੀ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਜੋ ਆਰਥਿਕ ਸੰਕਟ ਵਿੱਚ ਜਕੜੇ ਪੰਜਾਬ ਦੇ ਕਿਸਾਨ ਖੁਸ਼ਹਾਲ ਹੋ ਸਕਣ।

ਇਕੱਠ ਨੂੰ ਜਸਵਿੰਦਰ ਸਿੰਘ ਲੌਂਗੋਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਬਹਾਦਰ ਸਿੰਘ ਭੁਟਾਲ ਖੁਰਦ, ਦਰਸ਼ਨ ਸਿੰਘ ਸ਼ਾਦੀਹਰੀ, ਮਨਜੀਤ ਸਿੰਘ ਘਰਾਚੋਂ, ਸੁਖਪਾਲ ਸਿੰਘ ਮਾਣਕ, ਧਰਮਿੰਦਰ ਸਿੰਘ ਪਿਸ਼ੌਰ, ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਹਰਬੰਸ ਸਿੰਘ ਲੱਡਾ, ਸਰਬਜੀਤ ਸਿੰਘ ਭੁਰਥਲਾ ਆਦਿ ਨੇ ਸੰਬੋਧਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ‘ਸਿੱਖ ਜਥਾ ਮਾਲਵਾ’ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਪੰਜਾਬ ਦੀ ਖੇਤੀ ਦੀ ਸਥਿਤੀ ਨੂੰ ਵਾਚਣ ਤੋਂ ਬਾਅਦ ਇਕ ਸਵਾਲ ਉੱਠਦਾ ਹੈ ਕਿ ਹੋਰ ਕੀ ਕੀਤਾ ਜਾਵੇ ਕਿ ਕਿਸਾਨੀ ਇਕ ਲਾਭਦਾਇਕ ਧੰਦਾ ਬਣੇ। ਦੇਸ਼ ਦਾ ਸਿਰਫ 1.53 ਫ਼ੀਸਦੀ ਖੇਤਰ
ਦਿੱਲੀ ਤਖਤ ਵੱਲੋਂ ਥੋਪੇ ਜਾ ਰਹੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਉੱਠਿਆ ਕਿਰਸਾਨੀ ਉਭਾਰ ਜਿੱਥੇ ਹੁਣ ਦਿੱਲੀ ਦੀਆਂ ਬਰੂਹਾਂ ਤੱਕ ਪਹੁੰਚ ਚੁੱਕਾ ਹੈ ਅਤੇ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ,
ਪਿਛਲੇ ਕਈ ਦਿਨਾਂ ਤੋਂ ਕਿਸਾਨ ਮੋਰਚੇ ਦੇ ਚੜ੍ਹਦੀ ਕਲਾ ਵਾਲੇ ਕਾਰਨਾਮਿਆਂ ਨੇ ਦੁਨੀਆ ਭਰ ਦੇ ਪੰਥਕ ਨੌਜਵਾਨਾਂ ਨੂੰ ਇੱਕ ਪੈਗਾਮ ਦਿੱਤਾ ਤੇ ਮੁੜ ਯਾਦ ਕਰਵਾਇਆ ਕਿ ਅਸਲ ਤਾਕਤ ਅਤੇ ਰਾਜਸੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: