ਪਟਿਆਲਾ (21 ਫਰਵਰੀ, 2015):ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਮਾਤ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਿੱਥੇ ਗੀਤ ਸੰਗੀਤ ਹੋਇਆ ਉੱਥੇ ਹੀ ਮਾਤ ਭਾਸ਼ਾ ਨਾਲ ਸਬੰਧਤ ਬੋਲੀਆਂ ਵੀ ਪਾਈਆਂ ਗਈਆਂ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਪੀਐਚਡੀ ਤੇ ਐਮ.ਫਿੱਲ ਕਰ ਰਹੇ ਵਿਦਿਆਰਥੀਆਂ ਤੇ ਲੋਕ ਸੰਗੀਤ ਵਿਭਾਗ ਦੇ ਡਿਪਲੋਮਾ ਵਿਦਿਆਰਥੀਆਂ ਵੱਲੋਂ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮਾਡਲ ਸਕੂਲ ਦੀਆਂ ਕੁੜੀਆਂ ਨੇ ਗਿੱਧਾ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਬੋਲੀਆਂ ਵੀ ਪਾਈਆਂ।
ਇਸ ਦੌਰਾਨ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਮਾਤ ਭਾਸ਼ਾ ਦਿਵਸ ਮੌਕੇ ਇਕ ਘੰਟੇ ਦਾ ਪ੍ਰੋਗਰਾਮ ਕੀਤਾ ਜਾਂਦਾ ਸੀ ਪਰ ਇਸ ਵਾਰ ਤੋਂ ਇਸ ਦਿਵਸ ਨੂੰ ਉਤਸਵ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਅਖੀਰ ਵਿੱਚ ਪੰਜਾਬੀ ਮਾਤ ਭਾਸ਼ਾ ਪ੍ਰਤੀ ਸਮਰਪਣ ਭਾਵਨਾ ਰੱਖਣ ਸਬੰਧੀ ਹੁੰ ਚੁੱਕ ਸਮਾਗਮ ਵੀ ਹੋਇਆ।