Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ‘ਚ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਸ਼ਰਾਰਤੀਆਂ ਵਲੋਂ ਸਵਾਸਤਿਕ ਦਾ ਨਿਸ਼ਾਨ ਵਾਹਿਆ

ਕੈਨੇਡਾ ‘ਚ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਸ਼ਰਾਰਤੀਆਂ ਵਲੋਂ ਸਵਾਸਤਿਕ ਦਾ ਨਿਸ਼ਾਨ ਵਾਹਿਆ

ਕੈਲਗਰੀ: ਕੈਨੇਡਾ ਦੇ ਕੈਲਗਰੀ ਵਿਖੇ ਸਥਿਤ ਗੁਰਦੁਆਰਾ ਸਿੱਖ ਸੁਸਾਇਟੀ ਦੀ ਕੰਧ ‘ਤੇ ਸ਼ਰਾਰਤੀ ਅਨਸਰਾਂ ਵਲੋਂ ਹਿੰਦੂ ਧਰਮ ਦਾ ਚਿੰਨ੍ਹ ‘ਸਵਾਸਤਿਕ’ ਵਾਹਿਆ ਗਿਆ ਹੈ। ਕੈਲਗਰੀ ਦੇ ਸਾਊਥ ਵੈਸਟ ਦੀ 81 ਸਟਰੀਟ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਬਾਹਰਲੀ ਕੰਧ ਉੱਤੇ ਲਾਲ ਰੰਗ ਨਾਲ ਸਵਾਸਤਿਕ ਨਿਸ਼ਾਨ ਵਾਹਿਆ ਗਿਆ ਹੈ।

some-of-the-graffiti-spray-painted-on-the-sikh-society-of-calgary-building-cbc
ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਸ਼ਰਾਰਤੀਆਂ ਵਲੋਂ ਸਵਾਸਤਿਕ ਦਾ ਨਿਸ਼ਾਨ ਵਾਹਿਆ

ਇਥੇ ਸਿਰਫ ਕੰਧ ਹੀ ਨਹੀਂ ਗੁਰਦੁਆਰਾ ਸਾਹਿਬ ਦੇ ਸਾਈਨ ਬੋਰਡ ਨੂੰ ਵੀ ਲਾਲ ਰੰਗ ਦੇ ਪੇਂਟ ਨਾਲ ਖਰਾਬ ਕੀਤਾ ਗਿਆ ਹੈ। ਇਸ ਬਾਰੇ ਪਤਾ ਲੱਗਣ ‘ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਵਿਚ ਜੁਟ ਗਈ ਹੈ। ਪੁਲਿਸ ਇਸ ਨੂੰ ਨਸਲੀ ਹਮਲਾ ਨਾ ਕਹਿ ਕੇ ਸ਼ਰਾਰਤੀ ਅਨਸਰਾਂ ਦਾ ਕੰਮ ਦੱਸ ਰਹੀ ਹੈ ਜੋ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਨੇ ਇਸ ਸਬੰਧੀ ਹੈਲਪਲਾਈਨ ਵੀ ਜਾਰੀ ਕੀਤੀ ਹੈ ਕਿ ਦੋਸ਼ੀਆਂ ਸਬੰਧੀ ਕਿਸੇ ਨੂੰ ਵੀ ਜਾਣਕਾਰੀ ਮਿਲੇ ਤਾਂ ਉਹ ਇਨ੍ਹਾਂ 403-266-1234 ਨੰਬਰ ‘ਤੇ ਸੂਚਿਤ ਕਰ ਸਕਦੇ ਹਨ। ਫਿਲਹਾਲ ਪੁਲਿਸ ਗੁਰਦੁਆਰਾ ਸਾਹਿਬ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ ਪਰ ਇਸ ਵਿਚ ਸ਼ੱਕੀ ਵਿਅਕਤੀ ਦਾ ਚਿਹਰਾ ਸਾਫ ਦਿਖਾਈ ਨਹੀਂ ਦੇ ਰਿਹਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: