Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਯਾਤਰਾ ਅੱਜ ਸ਼ੁਰੂ ਹੋਵੇਗੀ

ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਯਾਤਰਾ ਅੱਜ ਸ਼ੁਰੂ ਹੋਵੇਗੀ

ਅੰਮ੍ਰਿਤਸਰ: ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ 6 ਮਈ 2015 ਨੂੰ ਸਵੇਰੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਬੱਸ ਰਾਹਂੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਉਪਰਾਲੇ ਸਦਕਾ ਧਾਰਮਿਕ ਦਰਸ਼ਨ ਯਾਤਰਾ ਅਰੰਭ ਹੋਵੇਗੀ।

ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰ ਤੇ ਪੱਿਵਤਰ ਨਿਸ਼ਾਨੀਆਂ
ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰ ਤੇ ਪੱਿਵਤਰ ਨਿਸ਼ਾਨੀਆਂ

ਉਨ੍ਹਾਂ ਦੱਸਿਆ ਕਿ ਇਹ ਯਾਤਰਾ 6 ਮਈ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਰੰਭ ਹੋ ਕੇ, ਪਟਿਆਲਾ, ਨਾਭਾ, ਭਵਾਨੀਗੜ੍ਹ, ਸੰਗਰੂਰ ਤੋਂ ਹੁੰਦੀ ਹੋਈ ਬਰਨਾਲਾ ਵਿਖੇ ਰਾਤ ਵਿਸ਼ਰਾਮ ਕਰੇਗੀ। ਅਗਲੇ ਦਿਨ 7 ਮਈ ਨੂੰ ਬਰਨਾਲਾ ਤੋਂ ਅਰੰਭ ਹੋ ਕੇ ਮਾਨਸਾ, ਮੋੜ ਮੰਡੀ ਤੋਂ ਹੁੰਦੀ ਹੋਈ ਤਲਵੰਡੀ ਸਾਬੋ ਵਿਖੇ ਰਾਤ ਵਿਸ਼ਰਾਮ ਕਰੇਗੀ। 8 ਮਈ ਨੂੰ ਤਲਵੰਡੀ ਸਾਬੋ ਤੋਂ ਬਠਿੰਡਾ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ, 9 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੋਟ ਕਪੂਰਾ, ਫਰੀਦਕੋਟ, ਫਿਰੋਜ਼ਪੁਰ ਅਤੇ ਵਜੀਦਪੁਰ, 10 ਮਈ ਨੂੰ ਵਜੀਦਪੁਰ ਤੋਂ ਮੋਗਾ, ਕੋਟ ਈਸੇ ਖਾਂ, ਜ਼ੀਰਾ, ਮੱਖੂ ਤੋਂ ਹਰੀਕੇ ਪੱਤਣ, 11 ਮਈ ਨੂੰ ਹਰੀਕੇ ਪੱਤਣ ਤੋਂ ਪੱਟੀ, ਭਿੱਖੀ ਵਿੰਡ, ਝਬਾਲ ਤੋਂ ਸ੍ਰੀ ਤਰਨ-ਤਾਰਨ ਸਾਹਿਬ, 12 ਮਈ ਨੂੰ ਸ੍ਰੀ ਤਰਨ-ਤਾਰਨ ਸਾਹਿਬ ਤੋਂ ਜੰਡਿਆਲਾ ਗੁਰੂ, ਬਾਬਾ ਬਕਾਲਾ, ਚੌਂਕ ਮਹਿਤਾ ਤੋਂ ਹੁੰਦੀ ਹੋਈ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ 13 ਮਈ ਨੂੰ ਪੂਰਾ ਦਿਨ ਠਹਿਰਾ ਕਰੇਗੀ। ਇਹ ਬੱਸ ਯਾਤਰਾ 14 ਮਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਟਾਲਾ, ਸ੍ਰੀ ਹਰਿਗੋਬਿੰਦਪੁਰ, ਕਾਹਨੂਵਾਲ ਤੋਂ ਛੋਟਾ ਘਲੂਘਾਰਾ, 15 ਮਈ ਨੂੰ ਛੋਟਾ ਘਲੂਘਾਰਾ ਤੋਂ ਗੁਰਦਾਸਪੁਰ, ਮੁਕੇਰੀਆਂ, ਦਸੂਹਾ ਤੋਂ ਹੁਸ਼ਿਆਰਪੁਰ, 16 ਮਈ ਨੂੰ ਹੁਸ਼ਿਆਰਪੁਰ ਤੋਂ ਟਾਂਡਾ, ਭੋਗਪੁਰ, ਕਰਤਾਰਪੁਰ, ਕਪੂਰਥਲਾ ਤੋਂ ਸੁਲਤਾਨਪੁਰ ਲੋਧੀ, 17 ਮਈ ਨੂੰ ਸੁਲਤਾਨਪੁਰ ਲੋਧੀ ਤੋਂ ਮਲਸੀਆ, ਨਕੋਦਰ, ਜਲੰਧਰ ਅਤੇ ਫਗਵਾੜਾ, 18 ਮਈ ਨੂੰ ਫਗਵਾੜਾ, ਲੁਧਿਆਣਾ ਤੋਂ ਸ੍ਰੀ ਫਤਿਹਗੜ੍ਹ ਸਾਹਿਬ, 19 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋੰ ਮੁਹਾਲੀ, ਖਰੜ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਰੋਪੜ, 20 ਮਈ ਨੂੰ ਰੋਪੜ ਤੋਂ ਅਰੰਭ ਹੋ ਕੇ ਸਮਾਪਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ।ਸ. ਬੇਦੀ ਨੇ ਕਿਹਾ ਕਿ ਰੂਟ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੰਗਤਾਂ ਦੀ ਆਓ ਭਗਤ ਤੇ ਵਿਸਰਾਮ, ਲੰਗਰ, ਪਾਣੀ ਆਦਿ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਅਕਾਲੀ ਲੀਡਰ ਸਾਹਿਬਾਨ ਇਸ ਦਰਸ਼ਨ ਯਾਤਰਾ ਦੀ ਸਫਲਤਾ ਲਈ ਬਣਦਾ ਯੋਗਦਾਨ ਪਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: